ਅਮਰੀਕਾ ਤੋਂ ਬਹੁਤ ਹੀ ਮੰਦਭਾਗੀ ਖਬਰ!

Spread the love

ਅਮਰੀਕਾ ਤੋਂ ਬਹੁਤ ਹੀ ਮੰਦਭਾਗੀ ਖਬਰ!3 ਭਾਰਤੀ ਮੂਲ ਦੀਆਂ ਮੁਟਿਆਰਾਂ ਦੀ ਹੋਈ ਸੜਕ ਹਾਦਸੇ ‘ਚ ਹੋਈ ਦਰਦਨਾਕ ਮੌਤ
ਆਕਲੈਂਡ (ਹਰਪ੍ਰੀਤ ਸਿੰਘ) – ਅਮਰੀਕਾ ਦੇ ਦੱਖਣੀ ਕੈਰੋਲਾਈਨਾ ਵਿਖੇ ਵਾਪਰੇ ਭਿਆਨਕ ਹਾਦਸੇ ਵਿੱਚ ਭਾਰਤੀ ਮੂਲ ਦੀਆਂ 3 ਮੁਟਿਆਰਾਂ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਗ੍ਰੀਨਵਿਲੇ ਕਾਉਂਟੀ ਕੋਰੋਨਰ ਦੀ ਰਿਪੋਰਟ ਅਨੁਸਾਰ ਮਹਿਲਾਵਾਂ ਦੀ ਐਸਯੂਵੀ ਬੇਕਾਬੂ ਹੁੰਦੀ ਹੋਈ ਸਾਹਮਣੇ ਦੇ ਦਰੱਖਤਾਂ ਨਾਲ ਜਾ ਟਕਰਾਈ ਤੇ ਤਿੰਨਾਂ ਮੁਟਿਆਰਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਿਸ ਅਨੁਸਾਰ ਇਹ ਹਾਦਸਾ ਤੇਜ ਰਫਤਾਰ ਦੇ ਚਲਦਿਆਂ ਵਾਪਰਿਆ ਹੈ।