ਆਸਟ੍ਰੇਲੀਆ ਫੇਰੀ ‘ਤੇ ਆਏ ਹੋਏ ਪ੍ਰਸਿੱਧ ਪੰਜਾਬੀ ਗਾਇਕ ਕੰਵਰ ਗਰੇਵਾਲ ਵੱਲੋਂ ਸਿੰਘ ਸਭਾ ਗੁਰਦੁਆਰਾ ਸਾਹਿਬ ਟੈਗਮ (ਬ੍ਰਿਸਬੇਨ) ਵਿਖੇ ਨਤਮਸਤਕ ਹੋਣ ਉਪਰੰਤ ਗੁਰੂਘਰ ਵੱਲੋਂ ਚਲਾਏ ਜਾ ਰਹੇ ਪੰਜਾਬੀ ਸਕੂਲ ਦਾ ਦੌਰਾ ਕੀਤਾ ਗਿਆ। ਕੰਵਰ ਗਰੇਵਾਲ ਨੇ ਕਿਹਾ ਪੰਜਾਬੀ ਬੋਲਦੇ ਨਿੱਕੇ ਨਿੱਕੇ ਬੱਚਿਆਂ ਨੂੰ ਵੇਖ ਕੇ ਮਨ ਨੂੰ ਬਹੁਤ ਖੁਸ਼ੀ ਮਿਲੀ ਹੈ ਅਤੇ ਇਹ ਸਭ ਸ਼ਬਦਾਂ ਵਿੱਚ ਬਿਆਨ ਨਹੀ ਕੀਤਾ ਜਾ ਸਕਦਾ। ਉਨ੍ਹਾਂ ਅੱਗੇ ਕਿਹਾ ਕਿ ਮਾਂ-ਬੋਲੀ ਦੇ ਪਸਾਰ ਲਈ ਛੋਟੇ ਬੱਚਿਆਂ ਨੂੰ ਪੰਜਾਬੀ ਸਕੂਲ ਰਾਹੀਂ ਸਿੱਖਿਆ ਦੇ ਕੇ ਵਿਦੇਸ਼ਾਂ ‘ਚ ਮਾਂ-ਬੋਲੀ ਨੂੰ ਵੱਧ ਤੋਂ ਵੱਧ ਪ੍ਰਫੁਲਿਤ ਕਰਨਾ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ।