ਖਾਲਸਾ ਛਾਉਣੀ ਪਲੰਪਟਨ ਵਿਖੇ ਹੋਇਆ ਪੰਜਾਬੀ ਖੇਡ ਮੇਲਾ ਯਾਦਗਾਰੀ ਹੋ ਨਿਬੜਿਆ

Spread the love

ਉੱਤਰ ਪੱਛਮ ਵਿੱਚ ਸਥਿਤ ਗੁਰੂਦੁਆਰਾ ਸਾਹਿਬ ਦਲ ਬਾਬਾ ਬਿਧੀ ਚੰਦ ਜੀ ਖਾਲਸਾ ਛਾਉਣੀ ਪਲੰਪਟਨ ਵਿਖੇ ਦਸਵੇਂ ਖੇਡ ਮੇਲੇ ਦਾ ਆਯੋਜਨ ਕੀਤਾ ਗਿਆ। ਖੇਡ ਮੇਲੇ ਵਿੱਚ ਬਾਸਕਟਬਾਲ, ਦੌੜਾਂ,ਬੀਬੀਆਂ ਦੀ ਚਾਟੀ ਦੋੜ, ਮਿਊਜ਼ੀਕਲ ਚੇਅਰ, ਰੱਸਾਕਸ਼ੀ, ਡੰਡ, ਵਾਲੀਬਾਲ, ਬੱਚਿਆਂ ਦੀਆਂ ਦੌੜਾਂ ਆਦਿ ਦੇ ਮੁਕਾਬਲੇ ਕਰਵਾਏ ਗਏ। ਗੁਰਦੁਆਰਾ ਸਾਹਿਬ ਵਿੱਖੇ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਅਤੇ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਭਾਈ ਜਗਤਾਰ ਸਿੰਘ ਜੀ ਦੇ ਜੱਥੇ ਵਲੋ ਰਸਭਿੰਨਾ ਗੁਰਬਾਣੀ ਕੀਰਤਨ ਕੀਤਾ ਗਿਆ ਤੇ ਅਰਦਾਸ ਉਪਰੰਤ ਖੇਡ ਮੇਲੇ ਦੀ ਆਰੰਭਤਾ ਕੀਤੀ ਗਈ