ਮੈਲਬੋਰਨ (ਹਰਪ੍ਰੀਤ ਸਿੰਘ) – ਟੂਰਨਾਮੈਂਟ ਪ੍ਰਬੰਧਕੀ ਕਮੇਟੀ ਵੱਲੋਂ ਖੇਡ ਮੈਦਾਨ ਵਿੱਚ ਪਹੁੰਚਣ ਲਈ 2 ਬੱਸਾਂ ਦਾ ਪ੍ਰਬੰਧ ਕੀਤਾ ਗਿਆ ਹੈ, ਜੋ ਕਿ ਗੁਰੂ ਘਰ ਗ੍ਰਿਫਿਥ ਤੋਂ ਸੰਗਤਾਂ ਨੂੰ ਲੈ ਕੇ ਸ਼ਹਿਰ ਦੀਆਂ ਮੁੱਖ ਸੜਕਾਂ ਤੋਂ ਹੁੰਦੀਆਂ ਹੋਈਆਂ ਗਰਾਊਂਡ ਵਿੱਚ ਪਹੁੰਚਣ ਵਿੱਚ ਮੱਦਦ ਕਰਨਗੀਆਂ। ਇਹ ਬੱਸਾਂ ਸਵੇਰੇ 10 ਵਜੇ ਤੋਂ ਸ਼ਾਮ ਦੇ 6 ਵਜੇ ਤੱਕ ਚੱਲਦੀਆਂ ਰਹਿਣਗੀਆਂ। ਪ੍ਰਬੰਧਕੀ ਕਮੇਟੀ ਵੱਲੋਂ ਬੇਨਤੀ ਕੀਤੀ ਜਾਂਦੀ ਹੈ ਕਿ ਨਿੱਜੀ ਵਾਹਨਾਂ ਦੀ ਜਗ੍ਹਾ ਬੱਸਾਂ ਦੀ ਵਰਤੋਂ ਕੀਤੀ ਜਾਵੇ ਤਾਂ ਕਿ ਵੱਧਦੀ ਹੋਈ ਟ੍ਰੈਫਿਕ ਦੀ ਸਮੱਸਿਆ ਨੂੰ ਕਾਬੂ ਵਿੱਚ ਕੀਤਾ ਜਾ ਸਕੇ।