ਸ਼੍ਰੀ ਅਕਾਲ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਦੇ ਬੇਟੇ ਦੀ ਸੜਕ ਹਾਦਸੇ ਵਿੱਚ ਹੋਈ ਮੌਤ
ਕੀਰਤਨ ਲਈ ਜਾਂਦੇ ਸਮੇਂ ਵਾਪਰਿਆ ਹਾਦਸਾ
ਆਕਲੈਂਡ (ਹਰਪ੍ਰੀਤ ਸਿੰਘ) – ਸ਼੍ਰੀ ਅਕਾਲ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਵਰਪਾਲ ਦੇ ਛੋਟੇ ਸਪੁੱਤਰ ਭਾਈ ਹਰਚਰਨਪ੍ਰੀਤ ਸਿੰਘ ਦੀ ਸੜਕ ਹਾਦਸੇ ਵਿੱਚ ਮੌਕੇ ‘ਤੇ ਮੌਤ ਹੋਣ ਦੀ ਖਬਰ ਹੈ। ਹਾਦਸਾ ਇਨ੍ਹਾਂ ਭਿਆਨਕ ਸੀ ਕਿ ਹਰਚਰਨਪ੍ਰੀਤ ਸਿੰਘ ਦੇ ਸਹੁਰੇ ਜਸਬੀਰ ਸਿੰਘ ਅਤੇ ਦੋਸਤ ਗੁਰਪ੍ਰੀਤ ਸਿੰਘ ਦੀ ਵੀ ਮੌਕੇ ‘ਤੇ ਹੀ ਮੌਤ ਹੋ ਗਈ ਹੈ। ਹਰਚਰਨਪ੍ਰੀਤ ਸਿੰਘ ਦੀ ਉਮਰ 25 ਸਾਲ ਸੀ, ਜੋ ਆਪਣੇ ਮਗਰ ਪਤਨੀ ਅਤੇ 2 ਸਾਲਾ ਬੇਟਾ ਛੱਡ ਗਿਆ ਹੈ। ਹਰਚਰਨਪ੍ਰੀਤ ਸਿੰਘ ਦਾ ਅੰਤਿਮ ਸੰਸਕਾਰ ਕੱਲ ਐਤਵਾਰ ਕੀਤਾ ਜਾਏਗਾ। ਤਿੰਨੋਂ ਮ੍ਰਿਤਕ ਟਾਟਾ ਨਗਰ ਵੱਲ ਕੀਰਤਨ ਲਈ ਆਪਣੀ ਗੱਡੀ ਵਿੱਚ ਜਾ ਰਹੇ ਸਨ।