ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾ ਰਹੇ ਵਿਸ਼ੇਸ਼ ਦੀਵਾਨ
ਆਕਲੈਂਡ (ਹਰਪ੍ਰੀਤ ਸਿੰਘ) – ਸ਼ਹੀਦਾਂ ਦੇ ਸਰਤਾਜ ਸ਼੍ਰੀ ਗੁਰੂ ਅਰਜੁਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਦੀਵਾਨ ਅੱਜ ਸੋਮਵਾਰ ਸ਼ਾਮ ਗੁਰਦੁਆਰਾ ਕਲਗੀਧਰ ਸਾਹਿਬ ਟਾਕਾਨਿਨੀ ਵਿਖੇ ਕਰਵਾਏ ਜਾ ਰਹੇ ਹਨ। ਇਹ ਦੀਵਾਨ ਸ਼ਾਮ 6 ਵਜੇ ਤੋਂ ਆਰੰਭੇ ਜਾਣਗੇ, ਜਿਨ੍ਹਾਂ ਵਿੱਚ ਬੀਬੀ ਅਮ੍ਰਿਤਪਾਲ ਕੌਰ ਜੀ ਆਸਟ੍ਰੇਲੀਆ ਵਾਲਿਆਂ ਦੇ ਜੱਥੇ ਅਤੇ ਭਾਈ ਗੁਰਮੁੱਖ ਸਿੰਘ ਜੀ ਐਮ ਏ ਵਾਲਿਆਂ ਦੇ ਕਵੀਸ਼ਰੀ ਜੱਥੇ ਵਲੋਂ ਸੇਵਾਵਾਂ ਨਿਭਾਈਆਂ ਜਾਣਗੀਆਂ। ਸੰਗਤਾਂ ਨੂੰ ਇਸ ਮੌਕੇ ਵੱਡੀ ਗਿਣਤੀ ਵਿੱਚ ਬੱਚਿਆਂ ਸਮੇਤ ਗੁਰੂਘਰਾਂ ਵਿੱਚ ਹਾਜਰੀ ਭਰਨ ਦੀ ਬੇਨਤੀ।