ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਸਿੱਖ ਭਾਈਚਾਰੇ ਨੂੰ ਖਾਲਸੇ ਦੇ ਸਾਜਨਾ ਦਿਵਸ ਦੀਆਂ ਦਿੱਤੀਆਂ ਵਧਾਈਆਂ

Spread the love

ਮੈਲਬੋਰਨ (ਹਰਪ੍ਰੀਤ ਸਿੰਘ) – ਆਸਟ੍ਰੇਲੀਆਈ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਆਸਟ੍ਰੇਲੀਆ ਵੱਸਦੇ ਸਿੱਖ ਭਾਈਚਾਰੇ ਨੂੰ ਖਾਲਸਾ ਦੇ ਸਾਜਨਾ ਦਿਵਸ ਤੇ ਵਿਸਾਖੀ ਲਈ ਵਧਾਈ ਸੰਦੇਸ਼ ਭੇਜਿਆ ਹੈ, ਉਨ੍ਹਾਂ ਇੱਕ ਚਿੱਠੀ ਜਾਰੀ ਕਰਕੇ ਇਹ ਸੰਦੇਸ਼ ਸਮੂਹ ਸਿੱਖ ਭਾਈਚਾਰੇ ਲਈ ਲਿਖਿਆ ਹੈ, ਨਾਲ ਹੀ ਉਨ੍ਹਾਂ ਆਸਟ੍ਰੇਲੀਆ ਦੀ ਤਰੱਕੀ ਲਈ ਭਾਈਚਾਰੇ ਵਲੋਂ ਦਿੱਤੇ ਸਹਿਯੋਗ ਦਾ ਵੀ ਧੰਨਵਾਦ ਕੀਤਾ ਹੈ।