ਪਹਿਲੀ ਵਾਰ ਵਿਕਟੋਰੀਆ ਦੇ ਸ਼ੈਪਰਟਨ ਵਿਖੇ ਖਾਲਸਾ ਪੰਥ ਦੇਸਾਜਨਾ ਦਿਵਸ ਮੌਕੇ ਝੁਲੇ ਕੇਸਰੀ ਨਿਸ਼ਾਨ ਸਾਹਿਬ

Spread the love

Melbourne (Harpreet Singh) – ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਵਿਕਟੋਰੀਆ ਸੂਬੇ ਦੇ ਉੱਤਰੀ ਹਿੱਸੇ ‘ਚ ਸਥਿਤ ਸ਼ੈਪਰਟਨ ਵਿੱਚ ਸਿੱਖ ਭਾਈਚਾਰੇ ਤੇ ਕੌਂਸਲ ਦੇ ਸਹਿਯੋਗ ਨਾਲ ਕੇਸਰੀ ਨਿਸ਼ਾਨ ਸਾਹਿਬ ਝੂਲਾਏ ਗਏ ਤੇ ਦੱਸਦੀਏ ਕਿ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਇਹ ਉਪਰਾਲਾ ਸ਼ਹਿਰ ਵਿੱਚ ਪਹਿਲੀ ਵਾਰ ਹੋਇਆ ਹੈ ਤੇ ਇਸ ਕਾਰਨ ਲੋਕਲ ਵੱਸਦੇ ਸਿੱਖ ਭਾਈਚਾਰੇ ਵਿੱਚ ਖੁਸ਼ੀ ਦੀ ਲਹਿਰ ਸੀ।ਜੈਕਾਰਿਆਂ ਦੀ ਗੂੰਜ ਨਾਲ ਬਹੁਤ ਹੀ ਸ਼ਾਨਦਾਰ ਮਾਹੌਲ ਸਿਰਜਿਆ ਗਿਆ, ਸੰਗਤ ਦੇ ਨਾਲ ਸ਼ੈਪਰਟਨ ਸ਼ਹਿਰ ਦੇ ਮੇਅਰ ਸ਼ੇਨ ਸਲੀ, ਕੌਂਸਲਰ ਐਂਥਨੀ ਬਰੋਫੀ ਵੀ ਸ਼ਾਮਲ ਹੋਏ ਅਤੇ ਉਨਾਂ ਨੇ ਸਮੂਹ ਸਿੱਖ ਸੰਗਤ ਨੂੰ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਦੀਆਂ ਬਹੁਤ-ਬਹੁਤ ਵਧਾਈਆਂ ਦਿੱਤੀਆਂ।