ਗੁਰਦੁਆਰਾ ਸਾਹਿਬ ਨਿਊ ਲਿਨ ਵਿਖੇ ਸਜਾਏ ਗਏ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਨੂੰ ਸਮਰਪਿਤ ਸਜਾਏ ਵਿਸ਼ੇਸ਼ ਦੀਵਾਨ

Spread the love

ਵੱਡੀ ਗਿਣਤੀ ‘ਚ ਪੁੱਜੀਆਂ ਸੰਗਤਾਂ
ਆਕਲੈਂਡ (ਹਰਪ੍ਰੀਤ ਸਿੰਘ) – ਬੀਤੇ ਦਿਨੀਂ ਖਾਲਸਾ ਪੰਥ ਦੇ ਸਾਜਨਾ ਦਿਵਸ ਮੌਕੇ ਗੁਰਦੁਆਰਾ ਸ਼੍ਰੀ ਹਰਕ੍ਰਿਸ਼ਨ ਸਾਹਿਬ ਜੀ ਨਿਊ ਲਿਨ ਵਿਖੇ ਵਿਸ਼ੇਸ਼ ਦੀਵਾਨ ਸਜਾਏ ਗਏ। ਵਿਸ਼ੇਸ਼ ਧਾਰਮਿਕ ਦੀਵਾਨ ਸ਼ਾਮ 5 ਵਜੇ ਤੋਂ 8 ਵਜੇ ਤੱਕ ਚੱਲੇ ਤੇ ਵੱਡੀ ਗਿਣਤੀ ਵਿੱਚ ਸੰਗਤਾਂ ਗੁਰੂਘਰ ਪੁੱਜਕੇ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਦੌਰਾਨ ਗੁਰੂ ਕੇ ਅਤੁੱਟ ਲੰਗਰ ਵਰਤਾਏ ਗਏ। ਇਸ ਮੌਕੇ ਪ੍ਰਬੰਧਕੀ ਕਮੇਟੀ ਤੇ ਸਮੂਹ ਸੇਵਾਦਾਰਾਂ ਵਲੋਂ ਪੁੱਜੀ ਸੰਗਤ ਦਾ ਦਿਲੋਂ ਧੰਨਵਾਦ ਕੀਤਾ ਗਿਆ।