ਗੁਰਦੁਆਰਾ ਸਿੰਘ ਸਭਾ ਕਰੇਗੀਬਰਨ ਵਿੱਚ ਮਨਾਇਆ ਗਿਆ ਖਾਲਸਾ ਸਾਜਨਾ ਦਿਵਸ

Spread the love

ਵੱਡੀ ਗਿਣਤੀ ਵਿੱਚ ਸੰਗਤਾਂ ਨੇ ਭਰੀ ਹਾਜਰੀ
ਮੈਲਬੋਰਨ (ਹਰਪ੍ਰੀਤ ਸਿੰਘ) – ਮੈਲਬੋਰਨ ਦੇ ਉਪਨਗਰ ਕਰੇਗੀਬਰਨ ਵਿਖੇ, ਜਿੱਥੇ ਕਾਫੀ ਜਿਆਦਾ ਗਿਣਤੀ ਵਿੱਚ ਸਿੱਖ ਭਾਈਚਾਰਾ ਵੱਸਦਾ ਹੈ ਦੇ ਸਥਾਨਿਕ ਗੁਰਦੁਆਰਾ ਸਾਹਿਬ ਸਿੰਘ ਸਭਾ ਵਿਖੇ ਧੂਮਧਾਮ ਨਾਲ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਮੌਕੇ 2 ਦਿਨਾਂ ਲਈ ਪ੍ਰੋਗਰਾਮ ਉਲੀਕੇ ਗਏ ਸਨ, ਜਿਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਪੁੱਜੀਆਂ। ਪਹਿਲੇ ਦਿਨ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਨ੍ਹਾਂ ਵਿੱਚ ਵੱਖੋ-ਵੱਖ ਕੀਰਤਨੀ ਜੱਥੇ ਸ਼ਾਮਿਲ ਹੋਏ ਤੇ ਸਿੱਖ ਬੱਚਿਆਂ ਵਲੋਂ ਵੀ ਕੀਰਤਨ ਦੀ ਸੇਵਾ ਨਿਭਾਈ ਗਈ ਤੇ ਦੂਜੇ ਦਿਨ ਨਗਰ ਕੀਰਤਨ ਕੱਢਿਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜਰੀ ਭਰੀ। ਨਿਸ਼ਾਨ ਸਾਹਿਬ ਦੇ ਚੋਲੇ ਦੀ ਸੇਵਾ ਵੀ ਇਸ ਮੌਕੇ ਸੰਗਤਾਂ ਵਲੋਂ ਹੀ ਕਰਵਾਈ ਗਈ।