ਚਰਚ ਵਿੱਚ ਹਮਲੇ ਤੋਂ ਬਾਅਦ ਸਿਡਨੀ ਪੁਲਿਸ ਨੇ ਹਮਲੇ ਦੇ ਡਰੋਂ ਮਸਜਿਦਾਂ ਦੀ ਵਧਾਈ ਸੁਰੱਖਿਆ

Spread the love

ਮੈਲਬੋਰਨ (ਹਰਪ੍ਰੀਤ ਸਿੰਘ) – ਸਿਡਨੀ ਦੀ ਚਰਚ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਸਿਡਨੀ ਪੁਲਿਸ ਨੇ ਸ਼ਹਿਰ ਵਿੱਚ ਮੌਜੂਦ ਕਈ ਮਸਜਿਦਾਂ ਦੀ ਸੁਰੱਖਿਆ ਵਧਾ ਦਿੱਤੀ ਹੈ, ਇਨ੍ਹਾਂ ਵਿੱਚ ਸ਼ਹਿਰ ਦੀ ਸਭ ਤੋਂ ਵੱਡੀ ਮਸਜਿਦ ਲਕਿੰਬਾ ਮੋਸਕ ਦਾ ਨਾਮ ਵੀ ਸ਼ਾਮਿਲ ਹੈ। ਦਰਸਅਸਲ ਇਸ ਹਮਲੇ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਕ੍ਰਿਸਚਨ ਕਮਿਊਨਿਟੀ ਨੂੰ ਮੁਸਲਮਾਨ ਭਾਈਚਾਰੇ ਤੋਂ ਬਦਲਾ ਲੈਣ ਲਈ ਪ੍ਰੇਰਿਆ ਜਾ ਰਿਹਾ ਹੈ ਤੇ ਕਈ ਤਰ੍ਹਾਂ ਦੇ ਮੈਸੇਜ ਇਸ ਸਬੰਧੀ ਜਾਰੀ ਕੀਤੇ ਗਏ ਹਨ। ਇਸ ਸਭ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਹਲਾਤਾਂ ਨੂੰ ਸਧਾਰਨ ਬਣਾਈ ਰੱਖਣ ਲਈ ਪੁਲਿਸ ਨੇ ਇਹ ਫੈਸਲਾ ਲਿਆ ਹੈ।