ਹਾਕਸਬੇਅ ਵਿਖੇ ਕੁਝ ਛੋਟੀ ਉਮਰ ਦੇ ਨੌਜਵਾਨਾਂ ਵਲੋਂ ਇੱਕ ਨੌਜਵਾਨ ਦੀ ਕੀਤੀ ਗਈ ਕੁੱਟਮਾਰ, ਹਾਲਤ ਗੰਭੀਰ

Spread the love

ਆਕਲੈਂਡ (ਹਰਪ੍ਰੀਤ ਸਿੰਘ) – ਹਾਕਸਬੇਅ ਵਿਖੇ ਬੀਤੀ ਰਾਤ ਇੱਕ ਮੰਦਭਾਗੀ ਘਟਨਾ ਵਾਪਰੀ ਹੈ, ਜਿਸ ਵਿੱਚ ਕੁਝ ਛੋਟੀ ਉਮਰ ਦੇ ਨੌਜਵਾਨਾਂ ਵਲੋਂ ਇੱਕ ਨੌਜਵਾਨ ਵਿਅਕਤੀ ਨੂੰ ਗੰਭੀਰ ਹਾਲਤ ਵਿੱਚ ਜਖਮੀ ਕੀਤੇ ਜਾਣ ਦੀ ਖਬਰ ਹੈ। ਇਹ ਘਟਨਾ ਰਸਲ ਤੇ ਹਰਬਰਟ ਸਟਰੀਟ ਵਿਚਾਲੇ ਦੀ ਰਾਤ 11.35 ਵਜੇ ਵਾਪਰੀ ਦੱਸੀ ਜਾ ਰਹੀ ਹੈ। ਪੁਲਿਸ ਨੂੰ ਘਟਨਾ ਬਾਰੇ ਕਾਲ ਕਰਕੇ ਦੱਸਿਆ ਗਿਆ ਸੀ ਤੇ ਜਦੋਂ ਤੱਕ ਪੁਲਿਸ ਮੌਕੇ ‘ਤੇ ਪੁੱਜੀ ਦੋਸ਼ੀ ਨੌਜਵਾਨ ਮੌਕੇ ਤੋਂ ਫਰਾਰ ਹੋ ਚੁੱਕੇ ਸਨ। ਪੁਲਿਸ ਦਾ ਮੰਨਣਾ ਹੈ ਕਿ ਨੌਜਵਾਨਾਂ ਨੇ ਜਖਮੀ ਵਿਅਕਤੀ ਨੂੰ ਸਕੂਟਰ ਨਾਲ ਵਿੱਚ ਹਿੱਟ ਕੀਤਾ ਹੈ। ਇਸ ਮਾਮਲੇ ਵਿੱਚ ਪੁਲਿਸ ਵਲੋਂ 2 ਨੌਜਵਾਨਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਇਹ ਘਟਨਾ ਵਾਇਪਾਵਾ ਤੋਂ ਕੁਝ ਕਿਲੋਮੀਟਰ ਦੀ ਦੂਰੀ ‘ਤੇ ਵਾਪਰੀ ਹੈ।