ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਮੈਲਬੋਰਨ ਦੀਆਂ ਸੜਕਾਂ ‘ਤੇ ਹਜਾਰਾਂ ਦੀ ਗਿਣਤੀ ਵਿੱਚ ਵਧਾਈ ਗਈ ਪੁਲਿਸ ਕਰਮਚਾਰੀਆਂ ਦੀ ਗਿਣਤੀ

Spread the love

ਮੈਲਬੋਰਨ (ਹਰਪ੍ਰੀਤ ਸਿੰਘ) – ਵਿਕਟੋਰੀਆ ਪੁਲਿਸ ਨੂੰ ਹਜਾਰਾਂ ਦੀ ਗਿਣਤੀ ਵਿੱਚ ਪੁਲਿਸ ਕਰਮਚਾਰੀਆਂ ਨੂੰ ਮੈਲਬੋਰਨ ਵਿੱਚ ਤੈਨਾਤ ਕਰਨਾ ਪੈ ਰਿਹਾ ਹੈ ਤਾਂ ਜੋ ਸ਼ਹਿਰ ਵਿੱਚ ਮਾਹੌਲ ਸੁਖਾਂਵਾਂ ਬਣਿਆ ਰਹੇ।
ਚੀਫ ਕਮਿਸ਼ਨਰ ਸ਼ੈਨ ਪੈਟਨ ਨੇ ਦੱਸਿਆ ਹੈ ਕਿ ਸੂਬੇ ਭਰ ਤੋਂ 10,000 ਦੇ ਕਰੀਬ ਪੁਲਿਸ ਕਰਮਚਾਰੀ ਇੱਥੇ ਤੈਨਾਤ ਕੀਤੇ ਗਏ ਹਨ ਤਾਂ ਜੋ ਲਾਅ ਐਂਡ ਆਰਡਰ ਦੀ ਸਥਿਤੀ ਬਣੀ ਰਹੇ। ਉਨ੍ਹਾਂ ਦੱਸਿਆ ਕਿ ਹੁਣ ਤੱਕ 500 ਪ੍ਰਦਰਸ਼ਨਕਾਰੀ ਮੈਲਬੋਰਨ ਦੀਆਂ ਸੜਕਾਂ ਤੋਂ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ। ਪੈਟਨ ਨੇ ਦੱਸਿਆ ਕਿ ਪ੍ਰਦਰਸ਼ਨਕਾਰੀ ਲਗਾਤਾਰ ਹਿੰਸਕ ਹੁੰਦੇ ਜਾ ਰਹੇ ਹਨ, ਜਿਸ ਕਾਰਨ ਇਹ ਫੈਸਲਾ ਲਿਆ ਗਿਆ ਹੈ।