ਪੰਜਾਬੀ ਅਦਾਕਾਰਾ ਨਿਰਮਲ ਰਿਸ਼ੀ ਨੂੰ ਸਨਮਾਨਿਆ ਪਦਮਸ਼੍ਰੀ ਅਵਾਰਡ ਨਾਲ

Spread the love

ਆਕਲੈਂਡ (ਹਰਪ੍ਰੀਤ ਸਿੰਘ) – ਬੀਤੇ 40 ਸਾਲਾਂ ਤੋਂ ਵੀ ਵਧੇਰੇ ਲੰਬੇ ਸਮੇਂ ਤੋਂ ਪੰਜਾਬੀ ਫਿਲਮ ਇੰਡਸਟਰੀ ਲਈ ਵਿਸ਼ੇਸ਼ ਭੂਮਿਕਾਵਾਂ ਨਿਭਾਉਣ ਵਾਲੀ ਸੀਨੀਅਰ ਅਦਾਕਾਰਾ ਨਿਰਮਲ ਰਿਸ਼ੀ ਨੂੰ ਭਾਰਤੀ ਰਾਸ਼ਟਰਪਤੀ ਦਰੋਪਦੀ ਮੁਰਮੂ ਵਲੋਂ ਪਦਮਸ਼੍ਰੀ ਅਵਾਰਡ ਨਾਲ ਸਨਮਾਨਿਆ ਗਿਆ ਹੈ। 80 ਸਾਲ ਦੀ ਉਮਰ ਵਿੱਚ ਵੀ ਫਿਲਮਾਂ ਵਿੱਚ ਪ੍ਰਭਾਵਸ਼ਾਲੀ ਰੋਲ ਦੇਣ ਵਾਲੀ ਇਸ ਅਦਾਕਾਰਾ ਰੰਗਮੰਚ ਤੇ ਭੰਗੜੇ ਦਾ ਸ਼ੁਰੂ ਤੋਂ ਹੀ ਸ਼ੌਂਕ ਰਿਹਾ ਹੈ। ਨਿਰਮਲ ਰਿਸ਼ੀ ਦਾ ਜਨਮ 28 ਅਗਸਤ 1946 ਵਿੱਚ ਬਠਿੰਡੇ ਦੇ ਖੀਵੇ ਕਲਾਂ ਵਿਖੇ ਹੋਇਆ ਸੀ। ਨਿਰਮਲ ਰਿਸ਼ੀ ਨੇ ਆਪਣੀ ਇਸ ਉਪਲਬਧੀ ਲਈ ਆਪਣੇ ਸਰੋਤਿਆਂ ਦਾ ਦਿਲੋਂ ਧੰਨਵਾਦ ਕੀਤਾ ਹੈ।